.jpg)
ਈਡੀਇਟ ( ਮਿੰਨੀ ਕਹਾਣੀ )
ਸਵੇਰ ਸਾਰ ਉੱਠ ਕੇ , ਇਸ਼ਨਾਨ ਕਰ ਕੇ , ਨਿੱਤ ਨੇਮ ਮੁਕਾ ਕੇ , ਸਰਦਾਰ ਜੀ ਅਰਦਾਸ ਕਰ ਰਹੇ ਸਨ – “ ਚਾਰ ਪੈਰ੍ਹ ਰੈਣ ਸੁੱਖ ਦੀ ਬਤੀਤ ਹੋਈ ਆ, ਚਾਰ ਪੈਰ੍ਹ ਦਿਨ ਸੁਖ ਦਾ ਬਤੀਤ ਕਰਨਾ .....ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬ.............” ਕਿ ਚਾਣਚੱਕ ਸਰਕਾਰੀ ਰੈਸਟ-ਹਾਊਸ ਦੇ ਮੁੱਖ ਕਮਰੇ ਦਾ ਦਰਵਾਜ਼ਾ ਖੁੱਲ੍ਹਿਆ ।
ਬਹਿਰੇ ਨੇ ਦੋਨਾਂ ਹੱਥਾਂ ‘ਚ ਸੰਭਾਲ ਦੇ ਫੜੀ ਚਾਹ ਵਾਲੀ ਟਰੇ ਮੇਜ਼ ‘ਤੇ ਰੱਖੀ ਟੀਊਬ-ਲਾਇਟ ਦਾ ਬਟਨ ਦਬਾਇਆ । ਅੱਖ ਝਮੱਖਾ ਮਾਰ ਕੇ ਟੀਊਬ ਜਗੀ ਤੇ ਕਮਰਾ ਚਾਨਣ ਚਾਨਣ ਹੋ ਗਿਆ । ਅਰਦਾਸ ਦੀ ਇਕਾਗਰਤਾ ‘ਚੋਂ ਸਰਦਾਰ ਹੋਰਾਂ ਦਾ ਉਖੜਿਆ ਧਿਆਨ ਸਰ੍ਹਾਣੇ ਕੋਲ ਪਏ ਇੱਕ ਵੰਗ ਦੇ ਟੋਟੇ ਨਾਲ ਟਕਰਾ ਦੇ ਟੁਕੜੇ ਟੁਕੜੇ ਹੋ ਗਿਆ – “ ਟੀ ...........ਚਾਹ ......ਨਾਨਸੈਂਨਸ .........ਅਭੀ ਨਹੀਂ .....ਈਡੀਇਟ । “
------------------------
ਲਾਲ ਸਿੰਘ ਦਸੂਹਾ,
|